Friday, July 17, 2026
Friday, July 17, 2026

ਪੰਜਾਬ ‘ਚ ਗ੍ਰਾਮ ਪੰਚਾਇਤਾਂ ਨੂੰ ਭੰਗ ਕਰਨ ਦੀ ਤਿਆਰੀ !

Date:

ਚੰਡੀਗੜ੍ਹ: ਪੰਜਾਬ ਸਰਕਾਰ (Punjab government) ਵਲੋਂ ਗ੍ਰਾਮ ਪੰਚਾਇਤਾਂ (Gram Panchayats) ਭੰਗ ਕਰਨ ਦੀ ਤਿਆਰੀ ਕਰ ਲਈ ਗਈ ਹੈ। ਇਸ ਸਬੰਧੀ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਸੂਬੇ ਦੇ ਸਮੂਹ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਇਕ ਪੱਤਰ ਜਾਰੀ ਕੀਤਾ ਗਿਆ ਹੈ। ਪੱਤਰ ‘ਚ ਕਿਹਾ ਗਿਆ ਹੈ ਕਿ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ, ਜਿਨ੍ਹਾਂ ਦੀ ਮਿਆਦ ਪੂਰੀ ਹੋ ਚੁੱਕੀ ਹੈ, ਨੂੰ ਭੰਗ ਕਰਕੇ ਕੰਮ ਚਲਾਉਣ ਲਈ ਪ੍ਰਬੰਧਕ ਲਗਾਉਣ ਦੀ ਤਿਆਰੀ ਕੀਤੀ ਜਾਵੇ।

ਇਸ ਸਬੰਧੀ ਜ਼ਿਲ੍ਹਾ ਵਿਕਾਸ ਅਫ਼ਸਰਾਂ ਕੋਲੋਂ ਵੱਖ-ਵੱਖ ਪਿੰਡਾਂ ‘ਚ ਪ੍ਰਬੰਧਕ ਲਗਾਉਣ ਲਈ ਅਧਿਕਾਰੀਆਂ ਦੇ ਨਾਵਾਂ ਦੀ ਮੰਗ 16 ਜਨਵਰੀ ਤੱਕ ਕਰ ਲਈ ਗਈ ਹੈ। ਇਸ ਲਈ ਇਹ ਮੰਨਿਆ ਜਾ ਰਿਹਾ ਹੈ ਕਿ ਪੂਰੇ ਸੂਬੇ ‘ਚ ਜਲਦੀ ਹੀ ਪੰਚਾਇਤੀ ਚੋਣਾਂ ਹੋ ਸਕਦੀਆਂ ਹਨ। ਦੱਸਣਯੋਗ ਹੈ ਕਿ ਪੰਜਾਬ ‘ਚ 13 ਹਜ਼ਾਰ ਤੋਂ ਜ਼ਿਆਦਾ ਪੰਚਾਇਤਾਂ ਹਨ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੀ ਸ਼ਾਖਾ ਵੱਲੋਂ ਅੱਜ ਜਾਰੀ ਹੋਏ ਪੱਤਰ ‘ਚ ਕਿਹਾ ਗਿਆ ਹੈ ਕਿ ਸਰਕਾਰ ਵਲੋਂ ਪੰਚਾਇਤੀ ਚੋਣਾਂ ਜਲਦ ਹੀ ਕਰਵਾਉਣ ਦੀ ਤਿਆਰੀ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

माँवां धियां सत्कार योजना’ के तहत लुधियाना रहा लाभार्थियों की सूची में सबसे आगे

*पटियाला, अमृतसर, जालंधर ,गुरदासपुर और होशियारपुर भी शीर्ष...