ਇਸ ਤੋਂ ਇਲਾਵਾ ਰਾਜਸਥਾਨ, ਕਰਨਾਟਕ, ਕੇਰਲ ਅਤੇ ਬਿਹਾਰ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਦੂਜੇ ਪਾਸੇ ਝਾਰਖੰਡ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 22-22 ਪੈਸੇ ਦੀ ਗਿਰਾਵਟ ਦਰਜ ਕੀਤੀ ਗਈ |
ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ਸਥਿਰ ਨਜ਼ਰ ਆ ਰਹੀਆਂ ਹਨ। ਬੁੱਧਵਾਰ ਸਵੇਰੇ ਕਰੀਬ 6 ਵਜੇ WTI ਕਰੂਡ 77.74 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਸੀ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 82.45 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ।
ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ।
ਪੰਜਾਬ ਵਿੱਚ ਪੈਟਰੋਲ ਦੀ ਕੀਮਤ ਵਿੱਚ 27 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 25 ਪੈਸੇ ਦਾ ਵਾਧਾ ਹੋਇਆ ਹੈ। ਉੱਤਰ ਪ੍ਰਦੇਸ਼ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 25-25 ਪੈਸੇ ਦਾ ਵਾਧਾ ਹੋਇਆ ਹੈ। ਪੱਛਮੀ ਬੰਗਾਲ ‘ਚ ਵੀ ਪੈਟਰੋਲ 44 ਪੈਸੇ ਅਤੇ ਡੀਜ਼ਲ 41 ਪੈਸੇ ਮਹਿੰਗਾ ਵਿਕ ਰਿਹਾ ਹੈ।
ਇਸ ਤੋਂ ਇਲਾਵਾ ਰਾਜਸਥਾਨ, ਕਰਨਾਟਕ, ਕੇਰਲ ਅਤੇ ਬਿਹਾਰ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਦੂਜੇ ਪਾਸੇ ਝਾਰਖੰਡ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 22-22 ਪੈਸੇ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੱਧ ਪ੍ਰਦੇਸ਼, ਗੋਆ ਅਤੇ ਮਹਾਰਾਸ਼ਟਰ ਵਿੱਚ ਵੀ ਈਂਧਨ ਦੀਆਂ ਕੀਮਤਾਂ ਵਿੱਚ ਮਾਮੂਲੀ ਗਿਰਾਵਟ ਦੇਖੀ ਜਾ ਰਹੀ ਹੈ।