ਪੰਜਾਬ ਦੇ ਸਕੂਲਾਂ ਵਿੱਚ ਫਰਵਰੀ ਮਹੀਨੇ ਵਿੱਚ ਬੱਚਿਆਂ ਦੀਆਂ ਅੰਤਿਮ ਪ੍ਰੀਖਿਆਵਾਂ ਸ਼ੁਰੂ ਹੋ ਰਹੀਆਂ ਹਨ ਅਤੇ ਉੱਥੇ ਹੀ ਸਕੂਲਾਂ ਦੀਆਂ ਛੁੱਟੀਆਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਹੈ। ਪਿਛਲੇ ਮਹੀਨਿਆਂ ਵਿੱਚ ਠੰਢ ਅਤੇ ਤਿਉਹਾਰਾਂ ਕਾਰਨ ਬਹੁਤ ਸਾਰੀਆਂ ਛੁੱਟੀਆਂ ਹੋਈਆਂ ਸਨ। ਹੁਣ ਤੁਹਾਨੂੰ ਦੱਸ ਦੇਈਏ ਕਿ ਫਰਵਰੀ ਮਹੀਨੇ ਵਿੱਚ ਪੰਜਾਬ ਦੇ ਸਕੂਲਾਂ ਵਿੱਚ ਕੁੱਲ 6 ਛੁੱਟੀਆਂ ਹੋਣਗੀਆਂ। ਵਿਦਿਆਰਥੀਆਂ ਨੂੰ ਇਨ੍ਹਾਂ ਛੁੱਟੀਆਂ ਦੌਰਾਨ ਚੰਗੀ ਪੜ੍ਹਾਈ ਕਰਨ ਦੀ ਸਲਾਹ ਵੀ ਦਿੱਤੀ ਜਾਂਦੀ ਹੈ ਤਾਂ ਜੋ ਉਹ ਪੇਪਰ ਚੰਗੇ ਨੰਬਰਾਂ ਨਾਲ ਪਾਸ ਕਰ ਸਕਣ।
Related Posts
700 ਖੇਤਾਂ ਦੀ ਪਰਾਲੀ ਨੂੰ ਲੱਗੀ ਅੱਗ, ਹੋਇਆ 50 ਲੱਖ ਦਾ ਨੁਕਸਾਨ:
ਨਵਾਂਸ਼ਹਿਰ: ਨਵਾਂਸ਼ਹਿਰ ਦੇ ਔੜ ਬਲਾਕ ਦੇ ਪਿੰਡ ਮਹਾਲੋਂ ਨੇੜੇ ਬੀਤੀ ਰਾਤ ਕਰੀਬ 11 ਵਜੇ ਫੈਕਟਰੀ ਨੂੰ ਸਪਲਾਈ ਲਈ ਰੱਖੀ 700 ਦੇ…
ਨਾਮ ਵੱਡੇ ਤੇ ਦਰਸਨ ਛੋਟੇ, ਆਮ ਆਦਮੀ ਪਾਰਟੀ ਦੇ ਪੰਜਾਬ ਵਿੱਚ ਸਿਹਤ ਢਾਂਚੇ ਦੀ ਅਸਲੀਅਤ : ਜੈਵੀਰ ਸ਼ੇਰਗਿੱਲ
ਚੰਡੀਗੜ੍ਹ, 12 ਦਸੰਬਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਸੂਬੇ ਭਰ ਦੇ 664 ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 80 ਲੱਖ ਤੋਂ ਵੱਧ ਮਰੀਜਾਂ ਦੇ ਲਾਭ ਲੈਣ ਦਾ ਦਾਅਵਾ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਸਰਕਾਰੀ ਕੰਮਕਾਜ ਵਿੱਚ ਹੋਰ ਪਾਰਦਰਸ਼ੀ ਅਤੇ ਉਦੇਸ਼ਮੁਖੀ ਹੋਣ ਦੀ ਸਲਾਹ ਦਿੰਦਿਆਂ, ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਕਿਹਾ ਹੈ ਕਿ ਮਾਨ ਆਪਣੇ ਫੇਲ੍ਹ ਹੋਏ ਆਮ ਆਦਮੀ ਕਲੀਨਿਕ ਮਾਡਲ ਨੂੰ ਜਾਇਜ਼ ਠਹਿਰਾਉਣ ਲਈ ਸਿਰਫ਼ ਵਧਾ ਚੜ੍ਹਾ ਕੇ ਅੰਕੜੇ ਪੇਸ਼ ਕਰਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਇੱਥੇ ਜਾਰੀ ਇੱਕ ਬਿਆਨ ਵਿੱਚ ਆਪਣੇ ਦਾਅਵਿਆਂ ਦੀ ਪੁਸ਼ਟੀ ਕਰਦਿਆਂ, ਸ਼ੇਰਗਿੱਲ ਨੇ ਕਿਹਾ ਹੈ ਕਿ ਆਮ ਆਦਮੀ ਦੇ ਕਈ ਕਲੀਨਿਕਾਂ ਵਿੱਚ ਜਾਅਲੀ ਓ.ਪੀ.ਡੀ ਰਜਿਸਟ੍ਰੇਸ਼ਨਾਂ ਕੀਤੀਆਂ ਜਾ ਰਹੀਆਂ ਸਨ, ਜਿਸਦਾ ਹਾਲ ਹੀ ਵਿੱਚ ਮੀਡੀਆ ਵੱਲੋਂ ਪਰਦਾਫਾਸ਼ ਕੀਤਾ ਗਿਆ ਸੀ ਅਤੇ ਇੱਥੋਂ ਤੱਕ ਕਿ ਇਸ ਸਬੰਧੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਵੱਲੋਂ ਜਾਂਚ ਕਰਵਾਈ ਸੀ। ਉਨ੍ਹਾਂ ਕਿਹਾ ਹੈ ਕਿ ਜਾਂਚ ਦੇ ਨਤੀਜਿਆਂ ਵਿੱਚ ਪਟਿਆਲਾ ਦੇ ਸੱਤ ਆਮ ਆਦਮੀ ਕਲੀਨਿਕਾਂ ਵਿੱਚ ਕਈ ਖਾਮੀਆਂ ਪਾਈਆਂ ਗਈਆਂ ਸਨ, ਪਰ ਉਨ੍ਹਾਂ ਸਾਰਿਆਂ ਨੂੰ ਸਿਰਫ਼ ਚੇਤਾਵਨੀਆਂ ਦੇ ਕੇ ਛੱਡ ਦਿੱਤਾ ਗਿਆ। Post Views: 76
ਟਰੱਕ ਅਪਰੇਟਰਾਂ ਦੇ ਪ੍ਰਧਾਨ ਹੈਪੀ ਸੰਧੂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਜਲੰਧਰ : ਜਲੰਧਰ ਦੇ ਰਾਮਾਮੰਡੀ ਚੌਕ (Ramamandi Chowk) ਵਿਖੇ ਟਰੱਕ ਅਪਰੇਟਰਾਂ ਵੱਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਮਾਹੌਲ ਉਸ…