ਮਾਲੇਰਕੋਟਲਾ 10 ਦਸੰਬਰ :
ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਰਾਜਿੰਦਰ ਸਿੰਘ ਰਾਏ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਸਕੱਤਰ ਸ੍ਰੀ ਪ੍ਰਭਜੋਤ ਸਿੰਘ ਕਾਲੇਕਾ ਦੀ ਪ੍ਰਧਾਨਗੀ ਹੇਠ ਸੈਸ਼ਨ ਡਵੀਜ਼ਨ, ਮਾਲੇਰਕੋਟਲਾ ਵਿਖੇ ਪਿਛਲੇ ਦਿਨੀਂ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਗੈਰ ਰਾਜ਼ੀਨਾਮਾ ਯੋਗ ਫ਼ੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਦੀਵਾਨੀ ਅਤੇ ਮਾਲ (ਰੈਵੀਨਿਊ) ਕੇਸ ਲਏ ਗਏ ।
ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਸ੍ਰੀਮਤੀ ਰੂਪਾ ਧਾਲੀਵਾਲ ਦੀ ਅਗਵਾਈ ਵਿੱਚ ਕੋਰਟ ਕੰਪਲੈਕਸ ਵਿਖੇ ਦੋ ਬੈਂਚ, ਸਿਵਲ ਜੱਜ ਜੂਨੀਅਰ ਡਵੀਜ਼ਨ ਸ੍ਰੀ ਹਸਨਦੀਪ ਸਿੰਘ ਬਾਜਵਾ ਅਤੇ ਸਿਵਲ ਜੱਜ ਜੂਨੀਅਰ ਡਵੀਜ਼ਨ ਸ੍ਰੀ ਸੁਰੇਸ਼ ਕੁਮਾਰ ਅਧੀਨ ਲੋਕਾਂ ਦੀ ਸੁਵਿਧਾ ਲਈ ਸਥਾਪਿਤ ਕੀਤੇ ਗਏ ।
ਇਸ ਕੌਮੀ ਲੋਕ ਅਦਾਲਤ ਵਿਚ ਵਕੀਲ ਸਾਹਿਬਾਨ ਲੋਕ ਅਦਾਲਤਾਂ ਦੇ ਬੈਂਚਾਂ ਦੇ ਮੈਂਬਰ ਬਣੇ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਹਿੱਸਾ ਲਿਆ। ਇਸ ਲੋਕ ਅਦਾਲਤ ਵਿੱਚ 1474 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ, ਜਿਸ ਵਿੱਚ ਲਗਭਗ ਕਰੀਬ 41ਕਰੋੜ 95 ਲੱਖ 80 ਹਜਾਰ 390 ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਇਸ ਤੋਂ ਇਲਾਵਾ ਤਹਿਸੀਲ ਪੱਧਰ ਤੇ ਸਥਾਪਿਤ ਲੋਕ ਅਦਾਲਤ ਦੌਰਾਨ 3021 ਕੇਸ਼ਾਂ ਦਾ ਨਿਪਟਾਰਾ ਕੀਤਾ ਗਿਆ ਅਤੇ ਬੈਂਕਾਂ ਨਾਲ ਸਬੰਧਤ 1065 ਕੇਸ਼ਾਂ ਦਾ ਨਿਪਟਾਰਾ ਕੀਤਾ ਗਿਆ । ਲੋਕ ਅਦਾਲਤ ਦੌਰਾਨ 5560 ਕੇਸਾ ਨਿਪਟਾਰਾ ਕੀਤਾ ਗਿਆ ।
ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਸ੍ਰੀਮਤੀ ਰੂਪਾ ਧਾਲੀਵਾਲ ਨੇ ਦੱਸਿਆ ਕਿ ਕੌਮੀ ਲੋਕ ਅਦਾਲਤ ਵਿੱਚ ਕ੍ਰਿਮੀਨਲ ਕੰਪਾਊਂਡੇਬਲ ਓਫੈਂਸ, ਸੈਕਸ਼ਨ 138 ਅਧੀਨ ਐਨ.ਆਈ. ਐਕਟ ਕੇਸ, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ. ਕੇਸ, ਲੇਬਰ ਡਿਸਪਿਊਟ ਕੇਸ, ਬਿਜਲੀ ਅਤੇ ਪਾਣੀ ਬਿੱਲ (ਨਾਨ ਕੰਪਾਊਂਡੇਬਲ ਤੋਂ ਇਲਾਵਾ), ਵਿਆਹ ਦੇ ਨਾਲ ਸਬੰਧਤ ਝਗੜੇ, ਲੈਂਡ ਐਕੂਆਇਰ ਕੇਸ, ਸਰਵਿਸਿਜ਼ ਮਾਮਲੇ (ਤਨਖ਼ਾਹ, ਭੱਤੇ ਅਤੇ ਰਿਟਾਇਰਮੈਂਟ ਲਾਭ), ਰੈਵੀਨਿਊ ਕੇਸ ( ਕੇਵਲ ਕੋਰਟਾਂ ’ਚ ਬਕਾਇਆ) ਅਤੇ ਹੋਰ ਸਿਵਲ ਕੇਸ ਫੈਸਲੇ ਲਈ ਰੱਖੇ ਗਏ ਸਨ। ਜਿਨ੍ਹਾਂ ਵਿੱਚ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਕੇਸ ਨਿਪਟਾਏ ਗਏ।ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਇਸ ਲੋਕ ਅਦਾਲਤ ਵਿੱਚ ਭਾਗ ਲੈਕੇ ਵੱਧ ਤੋਂ ਵੱਧ ਭਾਗ ਉਠਾਉਣਾ ਚਾਹੀਦਾ ਹੈ ਕਿਉਂਕਿ ਇਹਨਾਂ ਲੋਕ ਅਦਾਲਤਾਂ ਦੇ ਬਹੁਤ ਲਾਭ ਹਨ ਅਤੇ ਇਹਨਾਂ ਵਿੱਚ ਸਮਝੋਤਾ ਹੋਣ ਦੀ ਸੂਰਤ ਵਿੱਚ ਕੋਰਟ ਫੀਸ ਵੀ ਵਾਪਸ ਹੁੰਦੀ ਹੈ ਅਤੇ ਲੋਕ ਅਦਾਲਤ ਦਾ ਫੈਸਲਾ ਵੀ ਅੰਤਿਮ ਹੁੰਦਾ ਹੈ।