Monday, August 11, 2025
Monday, August 11, 2025

ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੀ ਸ਼ੁਰੂਆਤ’

Date:

ਸ੍ਰੀ ਹਜ਼ੂਰ ਸਾਹਿਬ ਲਈ ਤਕਰੀਬਨ 1300 ਯਾਤਰੂਆਂ ਨੂੰ ਲੈ ਜਾ ਰਹੀ ਪਹਿਲੀ ਰੇਲ ਗੱਡੀ ਨੂੰ ਕੀਤਾ ਰਵਾਨਾ

ਸਮਾਜ ਦੇ ਕਮਜ਼ੋਰ ਵਰਗਾਂ ਦੀ ਸੇਵਾ ਲਈ ਸਾਡੀ ਸਰਕਾਰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਉਤੇ ਚੱਲ ਰਹੀ ਹੈ: ਅਰਵਿੰਦ ਕੇਜਰੀਵਾਲ

ਭਗਵੰਤ ਮਾਨ ਤੁਹਾਡਾ ਪੁੱਤਰ ਹੈ ਅਤੇ ਉਨ੍ਹਾਂ ਇਸ ਸਕੀਮ ਲਈ ਖ਼ਾਸ ਕੋਸ਼ਿਸ਼ਾਂ ਕੀਤੀਆਂ: ਅਰਵਿੰਦ ਕੇਜਰੀਵਾਲ

ਆਗਾਮੀ ਤਿੰਨ ਮਹੀਨਿਆਂ ਵਿੱਚ 50 ਹਜ਼ਾਰ ਤੋਂ ਵੱਧ ਸ਼ਰਧਾਲੂ ਲੈਣਗੇ ਸਕੀਮ ਦਾ ਲਾਭ: ਮੁੱਖ ਮੰਤਰੀ

ਦੇਸ਼ ਭਰ ਦੇ ਧਾਰਮਿਕ ਸਥਾਨਾਂ ਦੇ ਮੁਫ਼ਤ ਵਿੱਚ ਦਰਸ਼ਨ ਕਰਨਗੇ ਸ਼ਰਧਾਲੂ: ਮੁੱਖ ਮੰਤਰੀ

ਮਿਸ਼ਨਰੀ ਉਤਸ਼ਾਹ ਨਾਲ ਲੋਕਾਂ ਦੀ ਸੇਵਾ ਕਰਨ ਦੀ ਵਚਨਬੱਧਤਾ ਦੁਹਰਾਈ

ਸਾਰਿਆਂ ਦੀ ਭਲਾਈ ਨੂੰ ਸੂਬਾ ਸਰਕਾਰ ਦਾ ਆਦਰਸ਼ ਦੱਸਿਆ

ਸਾਡੀ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਮਾਰਗ ਉਤੇ ਚੱਲਦਿਆਂ ਲੋਕਾਂ ਨੂੰ ਚੰਗੀ ਸਿਹਤ ਤੇ ਸਿੱਖਿਆ ਦੇਣ ਲਈ ਕੰਮ ਕਰ ਰਹੀ ਹੈ

ਪਹਿਲੇ ਜਥੇ ਵਿੱਚ ਜਾ ਰਹੇ ਇਕ ਹਜ਼ਾਰ ਸ਼ਰਧਾਲੂਆਂ ਨੂੰ ਛੱਡਣ ਆਏ

ਔਰਤਾਂ ਤੇ ਬਜ਼ੁਰਗਾਂ ਨੂੰ ਤੀਰਥ ਯਾਤਰਾ ਸਕੀਮ ਦਾ ਸਭ ਤੋਂ ਵੱਧ ਫਾਇਦਾ ਮਿਲੇਗਾ

ਧੂਰੀ (ਸੰਗਰੂਰ), 27 ਨਵੰਬਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ਦੇਸ਼ ਭਰ ਦੇ ਪਵਿੱਤਰ ਸਥਾਨਾਂ ਉਤੇ ਲੋਕਾਂ ਨੂੰ ਲੈ ਕੇ ਜਾਣ ਲਈ ਸੋਮਵਾਰ ਨੂੰ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੀ ਸ਼ੁਰੂਆਤ ਕੀਤੀ।

ਇੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੀ ਸ਼ੁਰੂਆਤ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਫਲਸਫ਼ੇ ਮੁਤਾਬਕ ਹੈ, ਜਿਨ੍ਹਾਂ ਲੋਕਾਈ ਨੂੰ ਭਾਈਚਾਰੇ ਤੇ ਅਮਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਲੋਕਾਂ ਨੇ ਕਿਸੇ ਨਾ ਕਿਸੇ ਕਾਰਨ ਅਜੇ ਤੱਕ ਇਨ੍ਹਾਂ ਧਾਰਮਿਕ ਸਥਾਨਾਂ ਦੇ ਦਰਸ਼ਨ ਨਹੀਂ ਕੀਤੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਰਧਾਲੂਆਂ ਨੂੰ ਦੇਸ਼ ਤੇ ਸੂਬੇ ਭਰ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸੂਬਾ ਸਰਕਾਰ ਨੇ ਇਹ ਸਕੀਮ ਸ਼ੁਰੂ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਅੰਮ੍ਰਿਤਸਰ ਤੋਂ 300 ਸ਼ਰਧਾਲੂ, ਜਲੰਧਰ ਤੋਂ 220 ਅਤੇ ਧੂਰੀ ਤੋਂ 500 ਤੋਂ ਵੱਧ ਸ਼ਰਧਾਲੂ ਇਸ ਰੇਲ ਗੱਡੀ ਰਾਹੀਂ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਗਾਮੀ ਤਿੰਨ ਮਹੀਨਿਆਂ ਵਿੱਚ 50 ਹਜ਼ਾਰ ਤੋਂ ਵੱਧ ਸ਼ਰਧਾਲੂ ਇਹ ਸਹੂਲਤ ਹਾਸਲ ਕਰਨਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 13 ਹਜ਼ਾਰ ਸ਼ਰਧਾਲੂ ਰੇਲ ਗੱਡੀਆਂ ਰਾਹੀਂ ਜਾਣਗੇ ਅਤੇ ਹਰੇਕ ਅੱਠ ਦਿਨਾਂ ਬਾਅਦ ਚੱਲਣ ਵਾਲੀਆਂ ਇਨ੍ਹਾਂ 13 ਰੇਲ ਗੱਡੀਆਂ ਵਿੱਚੋਂ ਹਰੇਕ ਗੱਡੀ ਵਿੱਚ ਇਕ ਹਜ਼ਾਰ ਯਾਤਰੀ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਕੀ ਸ਼ਰਧਾਲੂ ਬੱਸਾਂ ਰਾਹੀਂ ਸਫ਼ਰ ਕਰਨਗੇ ਅਤੇ ਰੋਜ਼ਾਨਾ ਦਸ ਬੱਸਾਂ ਚੱਲਣਗੀਆਂ, ਜਿਨ੍ਹਾਂ ਵਿੱਚੋਂ ਹਰੇਕ ਬੱਸ ਵਿੱਚ 43 ਯਾਤਰੀ ਸਵਾਰ ਹੋਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਐਮਰਜੈਂਸੀ ਨਾਲ ਨਜਿੱਠਣ ਲਈ ਇਨ੍ਹਾਂ ਯਾਤਰੀਆਂ ਨਾਲ ਡਾਕਟਰਾਂ, ਵਲੰਟੀਅਰਾਂ ਤੇ ਅਧਿਕਾਰੀਆਂ ਦੀ ਇਕ ਟੀਮ ਵੀ ਸਫ਼ਰ ਕਰੇਗੀ। ਉਨ੍ਹਾਂ ਕਿਹਾ ਕਿ ਯਾਤਰੀਆਂ ਦੇ ਪਹੁੰਚਣ ਤੋਂ ਪਹਿਲਾਂ ਸਾਰੇ ਪ੍ਰਬੰਧਾਂ ਲਈ ਅਧਿਕਾਰੀਆਂ ਦੀ ਇਕ ਟੀਮ ਅਗਾਊਂ ਭੇਜੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 75 ਸਾਲ ਤੋਂ ਵੱਧ ਉਮਰ ਵਾਲਿਆਂ ਨੂੰ ਆਪਣੇ ਨਾਲ ਇਕ ਨੌਜਵਾਨ ਨੂੰ ਦੇਖਭਾਲ ਲਈ ਲੈ ਕੇ ਜਾਣ ਦੀ ਇਜਾਜ਼ਤ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਪਹਿਲਾਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਦਿੱਲੀ ਸਰਕਾਰ ਨੇ ਸ਼ੁਰੂ ਕੀਤੀ ਸੀ। ਉਨ੍ਹਾਂ ਕਿਹਾ ਕਿ ਹੁਣ ਇਸ ਸਕੀਮ ਨੂੰ ਪੰਜਾਬ ਵਿੱਚ ਲਾਗੂ ਕੀਤਾ ਗਿਆ ਹੈ ਅਤੇ ਨੇੜਲੇ ਧਾਰਮਿਕ ਸਥਾਨਾਂ ਲਈ ਏ.ਸੀ. ਬੱਸਾਂ ਅਤੇ ਦੂਰ-ਦੁਰਾਡੇ ਦੇ ਸਥਾਨਾਂ ਲਈ ਰੇਲ ਗੱਡੀਆਂ ਦੀ ਸਹੂਲਤ ਦਿੱਤੀ ਗਈ ਹੈ। ਉਨ੍ਹਾਂ ਸ਼ਰਧਾਲੂਆਂ ਦੀ ਯਾਤਰਾ ਲਈ ਉਨ੍ਹਾਂ ਨੂੰ ਏ.ਸੀ. ਕਮਰੇ ਤੇ ਖਾਣ-ਪੀਣ ਦੀਆਂ ਵਸਤਾਂ ਵੀ ਮੁਹੱਈਆਂ ਕੀਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਰੇਲ ਗੱਡੀਆਂ ਰਾਹੀਂ ਸ਼ਰਧਾਲੂ ਸ੍ਰੀ ਹਜ਼ੂਰ ਸਾਹਿਬ ਤੇ ਸ੍ਰੀ ਪਟਨਾ ਸਾਹਿਬ, ਵਾਰਾਨਸੀ, ਮਥੁਰਾ, ਅਜਮੇਰ ਸ਼ਰੀਫ਼ ਤੇ ਹੋਰ ਸਥਾਨਾਂ ਦੇ ਦਰਸ਼ਨ ਕਰਨਗੇ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਬੱਸਾਂ ਰਾਹੀਂ ਸ਼ਰਧਾਲੂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਤੇ ਸ੍ਰੀ ਦਮਦਮਾ ਸਾਹਿਬ, ਸ੍ਰੀ ਵੈਸ਼ਨੋ ਦੇਵੀ, ਮਾਤਾ ਚਿੰਤਪੁਰਨੀ ਜੀ, ਮਾਤਾ ਨੈਣਾ ਦੇਵੀ ਜੀ, ਮਾਤਾ ਜਵਾਲਾ ਜੀ, ਸਾਲਾਸਰ ਧਾਮ, ਖਾਟੂ ਸ਼ਿਆਮ ਜੀ ਅਤੇ ਹੋਰ ਸਥਾਨਾਂ ਦੇ ਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਇਕ ਧਰਮ ਨਿਰਪੱਖ ਸੂਬਾ ਹੈ, ਜਿੱਥੇ ਨਫ਼ਰਤ ਤੋਂ ਇਲਾਵਾ ਹੋਰ ਹਰੇਕ ਤਰ੍ਹਾਂ ਦੇ ਬੀਜ ਪੁੰਗਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਫਿਰਕੂ ਸਦਭਾਵਨਾ, ਭਾਈਚਾਰੇ, ਪਿਆਰ ਤੇ ਅਮਨ ਦੀ ਧਰਤੀ ਹੈ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਇਕ ਹੋਰ ਮਿਸਾਲੀ ਪਹਿਲਕਦਮੀ ਤਹਿਤ ਸੂਬਾ ਸਰਕਾਰ ਨੇ ਲੋਕਾਂ ਨੂੰ ਅਨਾਜ ਦੀ ਘਰ-ਘਰ ਸਪਲਾਈ ਦੀ ਵੀ ਸ਼ੁਰੂਆਤ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ ਸੂਬੇ ਦੇ 37 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਉਹ ਵੀ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 58 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋਇਆ ਹੈ, ਜਿਸ ਨਾਲ ਪ੍ਰਾਈਵੇਟ ਸੈਕਟਰ ਵਿੱਚ 2.98 ਲੱਖ ਤੋਂ ਜ਼ਿਆਦਾ ਨੌਕਰੀਆਂ ਦੇ ਮੌਕੇ ਪੈਦਾ ਹੋਣਗੇ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

पंजाब में बड़ी वारदात, सरेआम मा’र दिया थानेदार

  धनौला : जिले के गांव कालेके में जमीनी विवाद...

हरदीप सिंह मुंडियां ने 504 पटवारियों को सौंपे नियुक्ति पत्र

  चंडीगढ़, 11 अगस्त: मुख्यमंत्री स. भगवंत सिंह मान के नेतृत्व...

BSF के हाथ लगी बड़ी सफलता, भारत-पाक बॉर्डर पर करोड़ों की हेरोइन बरामद

तरनतारन : बीएसएफ ने बॉर्डर पर करोड़ों की हेरोइन...

जालंधर में किसानों ने निकाली बाइक रैली:लैंड पूलिंग नीति के खिलाफ विरोध

जालंधर----पंजाब सरकार की लैंड पूलिंग नीति के विरोध में...