Wednesday, September 16, 2026
Wednesday, September 16, 2026

ਵਿਸ਼ੇਸ਼ ਮੁੱਖ ਸਕੱਤਰ ਵੀ.ਕੇ.ਸਿੰਘ ਨੂੰ ਸੌਂਪੀ ਗਈ ਇਕ ਹੋਰ ਜ਼ਿੰਮੇਵਾਰੀ

Date:

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੇ ਵਿਸ਼ੇਸ਼ ਮੁੱਖ ਸਕੱਤਰ ਵੀ.ਕੇ.ਸਿੰਘ (Special Chief Secretary VK Singh) ਨੂੰ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮੁੱਖ ਸਕੱਤਰ ਵੀ.ਕੇ. ਸਿੰਘ ਨੂੰ ਪੰਜਾਬ ਦੇ ਵਿੱਤ ਕਮਿਸ਼ਨਰ ਸਹਿਕਾਰਤਾ ਅਤੇ ਪੰਜਾਬ ਭਵਨ ਦਿੱਲੀ ਵਿਖੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਪ੍ਰਿੰਸੀਪਲ ਰੈਜ਼ੀਡੈਂਟ ਕਮਿਸ਼ਨਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

ਵਰਨਣਯੋਗ ਹੈ ਕਿ ਵੀ.ਕੇ ਸਿੰਘ ਨੂੰ ਹਾਲ ਹੀ ਵਿੱਚ ਮੁੱਖ ਮੰਤਰੀ ਮਾਨ ਦਾ ਵਿਸ਼ੇਸ਼ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਵਿਜੇ ਕੁਮਾਰ ਮੂਲ ਰੂਪ ਤੋਂ ਬਿਹਾਰ ਦੇ ਰਹਿਣ ਵਾਲੇ ਹਨ ਅਤੇ ਪੰਜਾਬ ਕੇਡਰ ਦੇ 1990 ਬੈਚ ਦੇ ਆਈ.ਏ.ਐਸ ਅਧਿਕਾਰੀ ਹਨ। ਉਨ੍ਹਾਂ ਨੂੰ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਿੱਚ ਕਈ ਅਹਿਮ ਅਹੁਦਿਆਂ ’ਤੇ ਕੰਮ ਕਰਨ ਦਾ ਲੰਮਾ ਤਜਰਬਾ ਹੈ। ਉਹ 33 ਸਾਲਾਂ ਤੱਕ ਪੰਜਾਬ ਅਤੇ ਕੇਂਦਰ ਸਰਕਾਰ ਦੇ ਕਈ ਅਹਿਮ ਵਿਭਾਗਾਂ ਵਿੱਚ ਸੇਵਾ ਨਿਭਾ ਚੁੱਕੇ ਹਨ।

 

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

राजस्थान में भी ‘‘आप’’ के नेतृत्व में चलने लगी बदलाव की हवा- केजरीवाल

शिक्षा मंत्री के इलाके बारां में झाड़ू चली और...