Sunday, August 16, 2026
Sunday, August 16, 2026

200 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਤਸਕਰ ਗ੍ਰਿਫ਼ਤਾਰ

Date:

ਮੋਗਾ: ਮੋਗਾ ਪੁਲਿਸ ਨੇ 3 ਨਸ਼ਾ ਤਸਕਰਾਂ (3 drug smugglers) ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਵੱਲੋਂ ਲਗਾਤਾਰ ਸਖ਼ਤ ਕਾਰਵਾਈ (Strict action) ਕੀਤੀ ਜਾ ਰਹੀ ਹੈ। ਇਸੇ ਤਹਿਤ ਪਿੰਡ ਮੈਹਣਾ ਵਿਖੇ ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ | ਮੁਲਜ਼ਮਾਂ ਦੀ ਪਛਾਣ ਗੁਰਦੇਵ ਸਿੰਘ, ਹਰਦੀਪ ਸਿੰਘ ਅਤੇ ਰਜਿੰਦਰ ਸਿੰਘ ਵਜੋਂ ਹੋਈ ਹੈ ਅਤੇ ਤਿੰਨੋਂ ਤਰਨਤਾਰਨ ਦੇ ਵਸਨੀਕ ਹਨ।

 

ਪੁਲਿਸ ਨੇ ਸੂਚਨਾ ਦੇ ਆਧਾਰ ‘ਤੇ ਪਿੰਡ ਮੈਹਣਾ ਵਿੱਚ ਮੌਕੇ ‘ਤੇ ਪਹੁੰਚ ਕੇ ਤਿੰਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 200 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਨ੍ਹਾਂ ਕੋਲੋਂ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ। ਥਾਣਾ ਮੈਹਣਾ ਪੁਲਿਸ ਨੇ  ਐਨਡੀਪੀਐਸ ਤਹਿਤ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related