ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਕੌਮੀ ਯੁਵਾ ਦਿਵਸ ਮੌਕੇ ਸੂਬੇ ਦੇ ਯੂਥ ਕਲੱਬਾਂ (youth clubs) ਨੂੰ ਤੋਹਫ਼ਾ ਦਿੰਦਿਆਂ ਪਿਛਲੇ ਦੋ ਸਾਲਾਂ ਸਮੇਂ ਦੌਰਾਨ ਪੂਰੀ ਤਰ੍ਹਾਂ ਸਰਗਰਮ ਰਹਿਣ ਵਾਲੇ 315 ਯੂਥ ਕਲੱਬਾਂ ਨੂੰ 1.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ।
ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਇਥੇ ਪੰਜਾਬ ਭਵਨ ਵਿਖੇ ਸੰਕੇਤਕ ਤੌਰ ਉੱਤੇ 20 ਕਲੱਬਾਂ ਦੇ ਨੁਮਾਇੰਦਿਆਂ ਨੂੰ ਬੁਲਾ ਕੇ ਚੈੱਕ ਸੌਂਪੇ। ਯੁਵਕ ਸੇਵਾਵਾਂ ਵੱਲੋਂ ਜ਼ਿਲਾ ਵਾਰ ਇਹ ਰਾਸ਼ੀ ਕਰ ਦਿੱਤੀ ਗਈ ਹੈ।ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਅੱਜ ਪਹਿਲੇ ਪੜਾਅ ਵਿੱਚ 1. 50 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ ਅਤੇ ਦੂਜੇ ਪੜਾਅ ਵਿੱਚ ਆਉਂਦੇ ਸਮੇਂ ਵਿੱਚ 1.50 ਕਰੋੜ ਰੁਪਏ ਦੀ ਹੋਰ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ 315 ਯੂਥ ਕਲੱਬਾਂ ਦੀ ਚੋਣ ਪਿਛਲੇ ਦੋ ਸਾਲਾਂ ਦੀਆਂ ਜ਼ਮੀਨੀ ਪੱਧਰ ਦੀਆਂ ਗਤੀਵਿਧੀਆਂ ਨੂੰ ਧਿਆਨ ਵਿੱਚ ਰੱਖਦਿਆਂ ਚੋਣ ਕੀਤੀ ਗਈ ਹੈ।