ਲੁਧਿਆਣਾ: ਪੰਜਾਬ ਦੇ ਕਿਸਾਨਾਂ ਲਈ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Agriculture Minister Gurmeet Singh Khudian) ਨੇ ਕਿਹਾ ਕਿ ਪਿਛਲੇ ਦਿਨੀਂ ਪੂਰੇ ਸੂਬੇ ਵਿੱਚ ਝੱਖੜ, ਮੀਂਹ ਅਤੇ ਗੜੇਮਾਰੀ ਕਾਰਨ ਫਸਲਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ, ਜਿਸ ਲਈ ਜਲਦੀ ਹੀ ਮੁਆਵਜ਼ਾ ਦਿੱਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਖੇਤੀਬਾੜੀ ਮੰਤਰੀ ਖੁੱਡੀਆ ਲੁਧਿਆਣਾ ਦੇ ਗੁਰੂ ਨਾਨਕ ਦੇਵ ਭਵਨ ‘ਚ ਇਕ ਕਾਨਫਰੰਸ ਨੂੰ ਸੰਬੋਧਨ ਕਰਨ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪਿਛਲੇ ਸਾਲ ਨਾਲੋਂ ਇਸ ਵਾਰ ਨਹਿਰੀ ਪਾਣੀ ਜ਼ਿਆਦਾ ਕਿਸਾਨਾਂ ਦੇ ਖੇਤਾਂ ਵਿੱਚ ਪਹੁੰਚਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਪਹੁੰਚੇਗਾ। ਪਹਿਲਾਂ ਫਸਲਾਂ ਦੇ ਨੁਕਸਾਨ ਦਾ ਮੁਲਾਂਕਣ ਕੀਤਾ ਜਾਵੇਗਾ ਅਤੇ ਫਿਰ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।