Thursday, June 18, 2026
Thursday, June 18, 2026

Uncategorized

ਮੁੱਖ ਮੰਤਰੀ ਤੀਰਥ ਯਾਤਰਾ ਦੌਰਾਨ ਸ੍ਰੀ ਅੰਮ੍ਰਿਤਸਰ ਅਤੇ ਸ੍ਰੀ ਅਨੰਦਪੁਰ ਸਾਹਿਬ ਲਈ 11 ਦਸੰਬਰ ਨੂੰ ਅਮਰਗੜ੍ਹ ਤੋ ਰਵਾਨਾ ਹੋਵੇਗੀ ਪਹਿਲੀ ਬੱਸ – ਡਿਪਟੀ ਕਮਿਸ਼ਨਰ

                 ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 27 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ ਜਿਸ ਤਹਿਤ ਅਵਾਮ ਨੂੰ ਧਾਰਮਿਕ ਸਥਾਨਾਂ ਸ੍ਰੀ ਅੰਮ੍ਰਿਤਸਰ - ਸ੍ਰੀ ਅਨੰਦਪੁਰ ਸਾਹਿਬ  ਦੇ ਦਰਸ਼ਨ ਕਰਵਾਉਣ...

ਮਾਲੇਰਕੋਟਲਾ ਜ਼ਿਲ੍ਹੇ ‘ਚ ਲੱਗੀ ਕੌਮੀ ਲੋਕ ਅਦਾਲਤ

ਮਾਲੇਰਕੋਟਲਾ 10 ਦਸੰਬਰ :                      ਜ਼ਿਲ੍ਹਾ ਅਤੇ ਸੈਸ਼ਨ ਜੱਜ  ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਰਾਜਿੰਦਰ ਸਿੰਘ ਰਾਏ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਸਕੱਤਰ ਸ੍ਰੀ ਪ੍ਰਭਜੋਤ ਸਿੰਘ ਕਾਲੇਕਾ  ਦੀ ਪ੍ਰਧਾਨਗੀ ਹੇਠ ਸੈਸ਼ਨ ਡਵੀਜ਼ਨ, ਮਾਲੇਰਕੋਟਲਾ ਵਿਖੇ ਪਿਛਲੇ ਦਿਨੀਂ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਗੈਰ ਰਾਜ਼ੀਨਾਮਾ ਯੋਗ ਫ਼ੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਦੀਵਾਨੀ ਅਤੇ ਮਾਲ (ਰੈਵੀਨਿਊ) ਕੇਸ ਲਏ ਗਏ । ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਸ੍ਰੀਮਤੀ ਰੂਪਾ ਧਾਲੀਵਾਲ ਦੀ ਅਗਵਾਈ ਵਿੱਚ ਕੋਰਟ ਕੰਪਲੈਕਸ ਵਿਖੇ ਦੋ ਬੈਂਚ, ਸਿਵਲ ਜੱਜ ਜੂਨੀਅਰ ਡਵੀਜ਼ਨ ਸ੍ਰੀ ਹਸਨਦੀਪ ਸਿੰਘ ਬਾਜਵਾ ਅਤੇ ਸਿਵਲ ਜੱਜ ਜੂਨੀਅਰ ਡਵੀਜ਼ਨ ਸ੍ਰੀ ਸੁਰੇਸ਼ ਕੁਮਾਰ ਅਧੀਨ ਲੋਕਾਂ ਦੀ ਸੁਵਿਧਾ ਲਈ ਸਥਾਪਿਤ ਕੀਤੇ ਗਏ ।                      ਇਸ ਕੌਮੀ ਲੋਕ ਅਦਾਲਤ ਵਿਚ ਵਕੀਲ ਸਾਹਿਬਾਨ ਲੋਕ ਅਦਾਲਤਾਂ ਦੇ ਬੈਂਚਾਂ ਦੇ ਮੈਂਬਰ ਬਣੇ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਹਿੱਸਾ ਲਿਆ। ਇਸ ਲੋਕ ਅਦਾਲਤ ਵਿੱਚ 1474 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ, ਜਿਸ ਵਿੱਚ  ਲਗਭਗ ਕਰੀਬ  41ਕਰੋੜ 95 ਲੱਖ 80 ਹਜਾਰ 390 ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਇਸ ਤੋਂ ਇਲਾਵਾ ਤਹਿਸੀਲ ਪੱਧਰ ਤੇ ਸਥਾਪਿਤ ਲੋਕ ਅਦਾਲਤ ਦੌਰਾਨ 3021 ਕੇਸ਼ਾਂ ਦਾ ਨਿਪਟਾਰਾ ਕੀਤਾ ਗਿਆ...

ਗਤਕਾ ਪੰਜਾਬ ਸਟੇਟ ਖੇਡਾਂ ਵਿੱਚ ਜ਼ਿਲ੍ਹਾ ਮਾਲੇਰਕੋਟਲਾ ਦੀ ਝੰਡੀ, ਜਿੱਤੇ 29 ਮੈਡਲ-

ਮਾਲੇਰਕੋਟਲਾ 10 ਦਸੰਬਰ :                  ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ 67ਵੀਂ ਰਾਜ ਪੱਧਰੀ ਸਕੂਲੀ ਖੇਡਾਂ ਵਿੱਚੋਂ ਜ਼ਿਲ੍ਹਾ ਮਲੇਰਕੋਟਲਾ ਨੇ ਕੁੱਲ 29 ਮੈਡਲ ਜਿੱਤੇ, ਜਿਸ ਵਿੱਚ 15 ਗੋਲਡ, 05 ਸਿਲਵਰ ਅਤੇ 09 ਬਰਾਉਨਜ਼ ਮੈਡਲ ਹਨ।                     ਜ਼ਿਲ੍ਹਾ ਮਾਲੇਰਕੋਟਲਾ ਦੇ ਗਤਕਾ ਕਨਵੀਨਰ ਡਾ. ਪਰਮਜੀਤ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਦੇ ਸਕੱਤਰ ਕੋਚ ਨਪਿੰਦਰ ਸਿੰਘ ਨਿਮਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਤਕਾ ਵਿੱਚ ਜ਼ਿਲ੍ਹੇ ਦੇ ਖਿਡਾਰੀਆਂ ਨੇ ਆਪਣਾ ਦਬਦਬਾ ਕਾਇਮ ਰੱਖਦੇ ਹੋਏ ਸਟੇਟ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ- 14 ਟੀਮ ਡੈਮੋ ਵਿੱਚ ਲੜਕੀਆਂ ਨੇ ਪਹਿਲਾਂ ਸਥਾਨ,ਵਿਅਕਤੀਗਤ ਫ਼ਰੀ ਸੋਟੀ ਤੀਜਾ ਸਥਾਨ, ਵਿਅਕਤੀਗਤ ਸਿੰਗਲ ਸੋਟੀ ਤੀਜਾ ਸਥਾਨ,ਵਿਅਕਤੀਗਤ ਪ੍ਰਦਰਸ਼ਨ ਵਿੱਚੋਂ ਤੀਜਾ ਅਤੇ ਫ਼ਰੀ ਸੋਟੀ ਟੀਮ ਲੜਕੇ ਦੂਜਾ ਸਥਾਨ, ਵਿਅਕਤੀਗਤ ਸਿੰਗਲ ਸੋਟੀ ਵਿੱਚੋਂ ਤੀਜਾ ਸਥਾਨ, ਅੰਡਰ-19 ਸਿੰਗਲ ਸੋਟੀ ਲੜਕੀਆਂ ਨੇ ਤੀਜਾ ਸਥਾਨ ਹਾਸਲ ਕੀਤਾ।ਅੰਡਰ-17 ਵਿਅਕਤੀਗਤ ਸਿੰਗਲ ਸੋਟੀ ਲੜਕਿਆਂ ਵਿੱਚੋਂ ਤੀਜਾ ਸਥਾਨ ਅਤੇ ਸਿੰਗਲ ਸੋਟੀ ਟੀਮ ਲੜਕੀਆਂ ਨੇ ਪਹਿਲਾਂ ਸਥਾਨ, ਫ਼ਰੀ ਸੋਟੀ ਟੀਮ ਲੜਕੀਆਂ ਨੇ ਪਹਿਲਾਂ ਸਥਾਨ, ਵਿਅਕਤੀਗਤ ਪ੍ਰਦਰਸ਼ਨ ਵਿੱਚੋਂ ਪਹਿਲਾਂ ਸਥਾਨ ਅਤੇ ਵਿਅਕਤੀਗਤ ਸਿੰਗਲ ਸੋਟੀ ਵਿੱਚੋਂ ਦੂਜਾ ਸਥਾਨ ਅਤੇ ਅੰਡਰ-19 ਵਿਅਕਤੀਗਤ ਸਿੰਗਲ ਸੋਟੀ ਲੜਕੇ ਤੀਜਾ ਸਥਾਨ ਹਾਸਲ ਕਰਕੇ ਆਪਣੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਿਆ ਜ਼ਿਲ੍ਹਾ ਸਿੱਖਿਆ ਅਫ਼ਸਰ ਮਾਲੇਰਕੋਟਲਾ (ਸੈਕੰਡਰੀ) ਸ੍ਰੀਮਤੀ ਜਸਵਿੰਦਰ ਕੌਰ ਨੇ  ਬੱਚਿਆਂ ਦੀ ਇਸ ਸ਼ਾਨਦਾਰ ਜਿੱਤ ਤੇ ਸਾਰੇ ਖਿਡਾਰੀਆਂ ਅਤੇ ਉਹਨਾਂ ਦੇ ਕੋਚ ਸਾਹਿਬਾਨਾਂ ਨੂੰ ਮੁਬਾਰਕਬਾਦ ਦਿੱਤੀ। ਡੀ. ਐਮ ਸਪੋਰਟਸ ਸ੍ਰੀ ਰਘੂ ਨੰਦਨ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਮੁਹੰਮਦ ਖ਼ਲੀਲ ਜੀ ਨੇ ਦੱਸਿਆ ਕਿ ਪਿਛਲੇ  ਸਾਲ ਦੀ ਤਰ੍ਹਾਂ ਇਸ ਵਾਰ ਵੀ ਜ਼ਿਲ੍ਹਾ ਮਾਲੇਰਕੋਟਲਾ ਦੀਆਂ ਧੀਆਂ ਨੇ ਲੜਕਿਆਂ ਦੇ ਮੁਕਾਬਲੇ ਵੱਧ ਮੈਡਲ ਜਿੱਤ ਕੇ ਸਾਰੇ ਜ਼ਿਲ੍ਹੇ ਦਾ ਮਾਣ ਵਧਾਇਆ ਹੈ। ਗਤਕਾ ਐਸੋਸੀਏਸ਼ਨ ਮਾਲੇਰਕੋਟਲਾ ਦੇ ਖ਼ਜ਼ਾਨਚੀ ਜਗਵਿੰਦਰ ਸਿੰਘ ਲਸੋਈ, ਮੈਂਬਰ ਪ੍ਰਵੇਜ਼ ਫਾਰੂਕੀ, ਮੁਹੰਮਦ ਯਾਨੀਸ਼, ਪ੍ਰੋ ਇਕਰਾਮ ਉਰ ਰਹਿਮਾਨ, ਪ੍ਰੋ ਮੁਹੰਮਦ ਅਨਵਰ,ਪ੍ਰੋ ਮੁਹੰਮਦ ਸ਼ਾਹਿਦ,  ਡਾ. ਮੁਹੰਮਦ ਸਫੀਕ ਥਿੰਦ ਅਤੇ ਮਨਵੀਰ ਸਿੰਘ ਬੁੱਟਰ ਨੇ ਜੇਤੂ ਖਿਡਾਰੀਆਂ ਅਤੇ ਗਤਕਾ ਪ੍ਰੇਮੀਆਂ ਨੂੰ ਸਟੇਟ ਪੱਧਰ ਤੇ 29 ਮੈਡਲ ਜਿੱਤਣ ਤੇ ਮੁਬਾਰਕਬਾਦ ਦਿੱਤੀ।

67ਵਾਂ ਰਾਜ ਪੱਧਰੀ ਸਕੂਲ ਖੇਡ (ਕਿੱਕ ਬਾਕਸਿੰਗ) 2023

ਮਾਲੇਰਕੋਟਲਾ, 8 ਦਸੰਬਰ                      ਜ਼ਿਲ੍ਹੇ ਮਾਲੇਰਕੋਟਲਾ ਵਿਖੇ ਆਯੋਜਿਤ ਹੋਈਆਂ 67ਵੀਆਂ ਪੰਜਾਬ ਰਾਜ ਪੱਧਰੀ (ਅੰਤਰ ਜ਼ਿਲ੍ਹਾ) ਸਕੂਲ ਖੇਡਾਂ- 2023 ਕਿੱਕ ਬਾਕਸਿੰਗ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਦੀਆਂ ਲੜਕੀਆਂ ਨੇ ਅੰਡਰ-14, ਅਤੇ 19 ਵਿੱਚ ਕਲੀਨ ਸਵੀਪ ਲਗਾਇਆ ਹੈ।ਜਦੋਂਕਿ ਅੰਡਰ-17 (ਕੁੜੀਆਂ) ’ਚ ਹੁਸ਼ਿਆਰਪੁਰ ਦੀ ਟੀਮ ਪਹਿਲੇ ਸਥਾਨ ’ਤੇ ਰਹੀ।             ਸਮਾਪਤੀ ਸਮਾਰੋਹ ਮੌਕੇ ਜਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਜਸਵਿੰਦਰ ਕੌਰ , ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.) ਮੁਹੰਮਦ ਖਲੀਲ ਅਤੇ ਮਨੇਜਿੰਗ ਡਾਇਰੈਕਟਰ ਸਟਾਰ ਇੰਪੈਕਟ ਮੁਹੰਮਦ ਉਵੈਸ ਨੇ ਜੇਤੂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸ਼ਲ ਕਰਨ ਵਾਲੀ ਟੀਮਾਂ ਨੂੰ ਮੈਡਲ ਤਕਸੀਮ ਕੀਤੇ । ਇਸ ਮੌਕੇ ਮੁਹੰਮਦ ਰਫੀਕ, ਪ੍ਰਿੰਸੀਪਲ ਸੁਧੀਰ ਕੁਮਾਰ, ਪ੍ਰਿੰਸੀਪਲ ਹਰਜਿੰਦਰ ਸਿੰਘ, ਪ੍ਰਿੰਸੀਪਲ ਨਰੇਸ਼ ਕੁਮਾਰ, ਪ੍ਰਿੰਸੀਪਲ ਦਲਬੀਰ ਸਿੰਘ, ਡੀ.ਐਮ. (ਖੇਡਾਂ) ਰਘੂ ਨੰਦਨ,ਪ੍ਰਿੰਸੀਪਲ ਮੁਜਾਹਿਦ ਅਲੀ (ਦ ਟਾਊਨ ਸਕੂਲ),  ਰਾਜਨ ਸਿੰਗਲਾ, ਹੈੱਡ ਮਾਸਟਰ ਬਸ਼ੀਰ, ਹੈੱਡ ਮਾਸਟਰ ਉਮਰ, ਹੈੱਡ ਮਿਸਟ੍ਰੈਸ ਨੀਲਮ ਕੁਮਾਰੀ, ਸੰਦੀਪ ਮੜਕਨ, ਬੀ.ਐਨ.ਓ. ਮੁਹੰਮਦ ਅਸਗਰ, ਬੀ. ਮੁਹੰਮਦ ਇਮਰਾਨ,  ਇਰਸ਼ਾਦ ਅਹਿਮਦ ਵੀ ਮੌਜੂਦ ਸਨ ।              ਅੰਡਰ 14/17/19 ਮੁੰਡਿਆਂ ਵਿੱਚ ਹੁਸ਼ਿਆਰਪੁਰ ਨੇ ਕਲੀਨ ਸਵੀਪ ਕਰ ਪਹਿਲਾ ਸਥਾਨ ਪ੍ਰਾਪਤ ਕੀਤਾ। ਅੰਡਰ-14 ਕੁੜੀਆਂ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਦੀ ਟੀਮ ਪਹਿਲੇ ਸਥਾਨ ’ਤੇ ਜ਼ਿਲ੍ਹਾ ਮਾਨਸਾ ਦੀ ਟੀਮ ਦੂਜੇ ਸਥਾਨ ’ਤੇ , ਜ਼ਿਲ੍ਹਾ ਹੁਸ਼ਿਆਰਪੁਰ ਦੀ ਟੀਮ ਤੀਜੇ ਸਥਾਨ ’ਤੇ ਰਹੀ। ਅੰਡਰ-17 ਕੁੜੀਆਂ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਦੀ ਟੀਮ ਪਹਿਲੇ ਸਥਾਨ , ਜ਼ਿਲ੍ਹਾ ਫਿਰੋਜ਼ਪੁਰ ਦੀ ਟੀਮ ਦੂਜੇ ਸਥਾਨ , ਜ਼ਿਲ੍ਹਾ ਬਰਨਾਲਾ ਦੀ ਟੀਮ ਤੀਜੇ ਸਥਾਨ ’ਤੇ ਰਹੀ।              ਅੰਡਰ-19 ਲੜਕੀਆਂ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਦੀ ਟੀਮ ਪਹਿਲੇ ਸਥਾਨ ’ਤੇ,ਜ਼ਿਲ੍ਹਾ ਗੁਰਦਾਸਪੁਰ ਦੀ ਟੀਮ ਦੂਜੇ ਸਥਾਨ ’ਤੇ, ਜ਼ਿਲ੍ਹਾ ਹੁਸ਼ਿਆਰਪੁਰ ਦੀ ਟੀਮ ਤੀਜੇ ਸਥਾਨ ’ਤੇ ਰਹੀ। ਇਸ ਮੌਕੇ ਉਕਤ ਟੂਰਨਾਮੈਂਟ ਦੀ ਸਫਲਤਾ ਲਈ ਬਣਾਈਆਂ ਗਈਆਂ 14 ਕਮੇਟੀਆਂ ਦੇ ਨੋਡਲ ਅਫਸਰ/ਸਹਾਇਕ ਨੋਡਲ ਅਫਸਰ/ਮੈਂਬਰ, ਪ੍ਰਿੰਸੀਪਲ, ਡੀ.ਐਮ.(ਖੇਡ), ਬੀ.ਐਨ.ਓਜ਼, ਹੈੱਡ ਮਾਸਟਰ, ਇੰਚਾਰਜ, ਡੀ.ਪੀ.ਈਜ਼, ਪੀ.ਟੀ.ਆਈ. ਅਧਿਆਪਕ ਆਦਿ ਹਾਜ਼ਰ ਸਨ। ਸਟੇਜ ਦਾ ਕੁਸ਼ਲ ਸੰਚਾਲਨ ਲੈਕਚਰਾਰ ਮਨਦੀਪ ਸਿੰਘ ਨੇ ਬਾਖੂਬੀ ਨਿਭਾਇਆ

Popular

Subscribe

spot_imgspot_img