Saturday, September 12, 2026
Saturday, September 12, 2026

Uncategorized

ਨੌਜਵਾਨਾਂ ਵਿੱਚ ਵੋਟ ਦੇ ਹੱਕ ਅਤੇ ਇਸਤੇਮਾਲ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਸਰਕਾਰੀ ਹਾਈ ਸਕੂਲ ਭੂਦਨ ਵਿਖੇ ਵਿਦਿਆਰਥੀਆਂ ਨੇ ਰੰਗੋਲੀ ਮੁਕਾਬਲਿਆ ਦਾ ਆਯੋਜਨ

ਮਾਲੇਰਕੋਟਲਾ 01 ਦਸੰਬਰ :                  ਲੋਕਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫਸਰ ਡਾ ਪੱਲਵੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਵੀਪ ਗਤੀਵਿਧੀਆਂ ਲਗਾਤਾਰ ਜਾਰੀ ਹਨ ।ਜਿਸ ਤਹਿਤ ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਸਰਕਾਰੀ  ਹਾਈ ਸਕੂਲ ਭੂਦਨ ਮਾਲੇਰਕੋਟਲਾ ਵਿਖੇ ਵਿਦਿਆਰਥੀਆਂ ਦੇ ਰੰਗੋਲੀ ਮੁਕਾਬਲੇ "ਮੇਰੀ ਵੋਟ,ਮੇਰਾ ਅਧਿਕਾਰ" ਸਿਸਕ ਅਧੀਨ ਕਰਵਾਏ ਗਏ ।                          ਇਸ ਮੌਕੇ ਸਹਾਇਕ ਨੋਡਲ ਅਫ਼ਸਰ ਮੁਹੰਮਦ ਬਸ਼ੀਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਸਡਿਊਲ ਅਨੁਸਾਰ ਯੋਗਤਾ ਮਿਤੀ 01 ਜਨਵਰੀ 2024 ਦੇ ਆਧਾਰ ਤੇ ਫੋ਼ਟੋ ਵੋਟਰ ਸੂਚੀਆਂ ਦਾ ਕੰਮ 09 ਦਸੰਬਰ 2023 ਤੱਕ ਚੱਲ ਰਿਹਾ ਹੈ।  ਇਸ ਦੌਰਾਨ ਹਰ ਯੋਗ ਵਿਅਕਤੀ, ਜਿਸ ਦਾ ਨਾਮ ਭਾਰਤ ਦੇਸ਼ ਦੇ ਕਿਸੇ ਵੀ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ ਤਾਂ ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਫਾਰਮ ਨੰ:06 ਭਰ ਕੇ ਜਾਂ ਆਨਲਾਈਨ https://voters.eci.gov.in/ ਪੋਰਟਲ ਤੇ ਅਪਲਾਈ ਕਰਕੇ ਬਤੌਰ ਵੋਟਰ ਰਜਿਸਟਰ ਹੋ ਸਕਦਾ ਹੈ।

ਵਿਧਾਇਕ ਮਾਲੇਰਕੋਟਲਾ ਨੇ ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ ਤਹਿਤ 171 ਲਾਭਪਾਤਰੀਆਂ ਨੂੰ 2 ਕਰੋੜ 99 ਲੱਖ 25 ਹਜ਼ਾਰ ਰੁਪਏ ਐਲ.ਓ.ਆਈ ਕੀਤੇ ਤਕਸੀਮ

ਮਾਲੇਰਕੋਟਲਾ 01 ਦਸੰਬਰ :                               ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਲਗਾਤਾਰ ਪੂਰਾ ਕਰ ਰਹੀ ਹੈ ਅਤੇ ਪੰਜਾਬ ਦੇ ਅਵਾਮ ਦੀ ਭਲਾਈ ਲਈ ਲਗਾਤਾਰ ਸਾਰਥਕ ਉਪਰਾਲੇ ਨਿਰੰਤਰ ਜਾਰੀ ਹਨ ਤਾਂ ਜੋ ਪੰਜਾਬ ਨੂੰ ਹੱਸਦਾ ਵੱਸਦਾ ਰੰਗਲਾ ਪੰਜਾਬ ਬਣਾਇਆ ਜਾ ਸਕੇ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ  ਸਥਾਨਕ ਪੰਜਾਬ ਉਰਦੂ ਅਕਾਦਮੀ ਵਿਖੇ ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾਂ ਲਾਭਪਾਤਰੀਆਂ ਨੂੰ ਐਲ.ਓ.ਆਈ ਵੰਡਣ ਮੌਕੇ ਕੀਤਾ । ਇਸ ਮੌਕੇ 171 ਲਾਭਪਾਤਰੀਆਂ ਨੂੰ 2 ਕਰੋੜ 99 ਲੱਖ 25 ਹਜ਼ਾਰ ਰੁਪਏ ਦੇ ਐਲ.ਓ.ਆਈ ਤਕਸੀਮ ਕੀਤੇ ਗਏ ।

Popular

Subscribe

spot_imgspot_img