ਜਲੰਧਰ : ਅਰਜੁਨ ਐਵਾਰਡੀ ਡੀ.ਐਸ.ਪੀ ਦਲਬੀਰ ਸਿੰਘ (DSP Dalbir Singh) ਦੇ ਕਤਲ ਕੇਸ ਵਿੱਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਡੀ.ਐਸ.ਪੀ ਦਾ ਕਤਲ ਕਰਨ ਵਾਲੇ ਆਟੋ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਆਟੋ ਵਿੱਚ ਡੀ.ਐਸ.ਪੀ ਦਲਬੀਰ ਸਿੰਘ ਬੈਠ ਕੇ ਗਏ ਸਨ, ਉਸੇ ਆਟੋ ਚਾਲਕ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਉਸ ਨੇ ਡੀ.ਐਸ.ਪੀ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ। ਪੁਲਿਸ ਨੇ ਅੱਜ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਜ਼ਿਲ੍ਹਾ ਦੇਹਾਤ ਥਾਣਾ ਦੇ ਲਾਂਬੜਾ ਇਲਾਕੇ ਦੇ ਰਹਿਣ ਵਾਲੇ ਵਿਜੇ ਕੁਮਾਰ ਵਜੋਂ ਹੋਈ ਹੈ।
Related Posts
ਪੰਜਾਬ ਦੇ ਬਾਗ਼ਬਾਨੀ ਖੇਤਰ ਲਈ ਨਵੀਨਤਮ ਤਕਨੀਕਾਂ ਪ੍ਰਦਾਨ ਕਰੇਗਾ ਇਜ਼ਰਾਈਲ
ਚੰਡੀਗੜ੍ਹ, 23 ਜਨਵਰੀ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਅੱਜ ਸੂਬੇ ਵਿੱਚ ਖੇਤੀਬਾੜੀ ਤਕਨੀਕਾਂ ਨੂੰ ਹੋਰ ਵਿਕਸਿਤ…
ਸੁਲਤਾਨਪੁਰ ਲੋਧੀ ‘ਚ ਪੁਲਿਸ ਤੇ ਨਿਹੰਗਾਂ ਵਿਚਾਲੇ ਫਾਇਰਿੰਗ, ਕਾਂਸਟੇਬਲ ਦੀ ਮੌਤ, 3 ਜ਼ਖ਼ਮੀ
ਮਾਮਲਾ ਗੁਰਦੁਆਰਾ ਅਕਾਲ ਬੁੰਗਾ ਉਤੇ ਕਬਜ਼ੇ ਦਾ ਦੱਸਿਆ ਜਾ ਰਿਹਾ ਹੈ। ਨਿਹੰਗਾਂ ਨੇ ਪੁਲਿਸ ‘ਤੇ ਫਾਇਰਿੰਗ ਕੀਤੀ ਹੈ, ਜਿਸ ਕਾਰਨ…