Monday, May 25, 2026
Monday, May 25, 2026

STF ਨੇ ਹੈਰੋਇਨ ਸਮੇਤ 2 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

Date:

 

ਜਲੰਧਰ : ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਸਪੈਸ਼ਲ ਟਾਸਕ ਫੋਰਸ (Special Task Force) (STF) ਜਲੰਧਰ ਰੇਂਜ ਦੀ ਟੀਮ ਨੇ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ‘ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪ੍ਰਾਪਤ ਖ਼ਬਰ ਅਨੁਸਾਰ ਮੁਲਜ਼ਮਾਂ ਨੂੰ ਜਲੰਧਰ ਹਾਈਵੇ ਰੋਡ ’ਤੇ ਕਾਬੂ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਪਰਮਜੀਤ ਸਿੰਘ ਮਿਥੁਨ ਅਤੇ ਸੁਰਿੰਦਰ ਸਿੰਘ ਗੱਗੂ ਵਜੋਂ ਹੋਈ ਹੈ।

ਤਲਾਸ਼ੀ ਦੌਰਾਨ ਦੋਵਾਂ ਮੁਲਜ਼ਮਾਂ ਕੋਲੋਂ 300 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਟੀ.ਐਫ ਜਲੰਧਰ ਦੇ ਏ.ਆਈ.ਜੀ ਜਗਜੀਤ ਸਿੰਘ ਸਰੋਆ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐਸ.ਟੀ.ਐਫ ਥਾਣਾ ਮੋਹਾਲੀ ਵਿੱਚ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ।

 

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

पंजाब में 1 नवंबर को होगा भारत-पाक हॉकी मुकाबला, खिलाड़ियों को 45 करोड़ से ज्यादा की सौगात

चंडीगढ़ में खिलाड़ियों के सम्मान में आयोजित समारोह के...