Wednesday, June 10, 2026
Wednesday, June 10, 2026

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਚਾਈਨਾ ਡੋਰ ਸਟੋਰ, ਵੇਚਣ ਅਤੇ ਖ਼ਰੀਦਣ ’ਤੇ ਮੁਕੰਮਲ ਪਾਬੰਦੀ

Date:

              ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਫ਼ੌਜਦਾਰੀ ਜ਼ਾਬਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਵਰਤੀ ਜਾਂਦੀ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ/ਚਾਈਨਾ ਡੋਰ ਅਤੇ ਮਾਂਜਾ (ਕੱਚ ਦੇ ਪਾਊਡਰ ਲੱਗੇ ਹੋਏ ਧਾਗੇ) ਨੂੰ ਵੇਚਣ/ਖ਼ਰੀਦਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀ ਧਾਗੇ ਵਾਲੀ ਡੋਰ ’ਤੇ ਲਾਗੂ ਨਹੀਂ ਹੋਵੇਗੀ।

                   ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਕਿਹਾ ਕਿ ਅੱਜ ਕੱਲ੍ਹ ਪਤੰਗ/ਗੁੱਡੀਆਂ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸੂਤੀ ਡੋਰ ਤੋਂ ਹੱਟ ਕੇ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ/ਚਾਈਨਾ ਡੋਰ ਅਤੇ ਮਾਂਜਾ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ, ਜੋ ਬਹੁਤ ਮਜ਼ਬੂਤ, ਨਾ-ਗਲਣ ਯੋਗ ਅਤੇ ਨਾ-ਟੁੱਟਣ ਯੋਗ ਹੈ।ਇਹ ਡੋਰ ਪਤੰਗਬਾਜ਼ੀ ਸਮੇਂ ਪਤੰਗ/ਗੁੱਡੀਆਂ ਉਡਾਉਣ ਵਾਲਿਆਂ ਦੇ ਹੱਥ ਅਤੇ ਉਗਲਾਂ ਕੱਟ ਦਿੰਦੀ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related