ਚੰਡੀਗੜ੍ਹ : ਪੰਜਾਬ ‘ਚ ਵਧਦੀ ਠੰਡ ਦਰਮਿਆਨ ਪੰਜਾਬ ਸਰਕਾਰ ਨੇ ਛੋਟੇ ਬੱਚਿਆਂ ਨੂੰ ਵੱਡੀ ਰਾਹਤ ਦਿੱਤੀ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ (Punjab government) ਨੇ ਸੂਬੇ ਦੇ ਸਾਰੇ ਆਂਗਣਵਾੜੀ ਕੇਂਦਰਾਂ (Anganwadi centers) ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਇਹ ਫ਼ੈਸਲਾ ਵਧਦੀ ਠੰਡ ਕਾਰਨ ਲਿਆ ਗਿਆ ਹੈ। ਪੰਜਾਬ ‘ਚ ਇਸ ਸਮੇਂ ਬੇਹੱਦ ਠੰਡ ਪੈ ਰਹੀ ਹੈ ਅਤੇ ਸੀਤ ਲਹਿਰ ਜਾਰੀ ਹੈ। ਇਸ ਠੰਢ ਵਿੱਚ ਬੱਚਿਆਂ ਦਾ ਸਵੇਰੇ ਆਂਗਣਵਾੜੀ ਕੇਂਦਰਾਂ ਵਿੱਚ ਜਾਣਾ ਮੁਸ਼ਕਲ ਹੋ ਰਿਹਾ ਹੈ। ਇਸ ਕਾਰਨ ਵਿਭਾਗ ਨੇ ਆਂਗਣਵਾੜੀ ਕੇਂਦਰਾਂ ਵਿੱਚ 14 ਜਨਵਰੀ ਤੱਕ ਛੁੱਟੀ ਦਾ ਐਲਾਨ ਕੀਤਾ ਹੈ।
ਪੰਜਾਬ ‘ਚ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ
