Wednesday, September 17, 2025
Wednesday, September 17, 2025

ਪੰਜਾਬ ਸਰਕਾਰ ਵੱਲੋਂ ਕੁਆਂਟਮ ਪੇਪਰਜ਼ ਲਿਮਟਿਡ ਨਾਲ ਸਮਝੌਤਾ

Date:

ਚੰਡੀਗੜ੍ਹ : ਸੂਬੇ ਵਿੱਚ ਚਲਾਏ ਜਾ ਰਹੇ ਜਲ ਸੰਭਾਲ ਅਤੇ ਪ੍ਰਬੰਧਨ ਸਬੰਧੀ ਯਤਨਾਂ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ (Punjab Government) ਵੱਲੋਂ ਅੱਜ ਕੁਆਂਟਮ ਪੇਪਰਜ਼ ਲਿਮਟਿਡ (Kuantum Papers Ltd.) ਨਾਲ ਸਮਝੌਤਾ ਸਹੀਬੱਧ ਕੀਤਾ ਗਿਆ। ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਦੀ ਮੌਜੂਦਗੀ ਵਿੱਚ ਵਿਭਾਗ ਦੇ ਅਧਿਕਾਰੀਆਂ ਅਤੇ ਹੁਸ਼ਿਆਰਪੁਰ ਆਧਾਰਤ ਪੇਪਰ ਕੰਪਨੀ ਦੇ ਪ੍ਰਬੰਧਕਾਂ ਨੇ ਸਮਝੌਤੇ ‘ਤੇ ਹਸਤਾਖ਼ਰ ਕੀਤੇ।

ਇਸ ਦੌਰਾਨ ਕੈਬਨਿਟ ਮੰਤਰੀ ਸ. ਜੌੜਾਮਾਜਰਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਕੁਦਰਤੀ ਸਰੋਤਾਂ ਦੀ ਸੰਭਾਲ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਇਹ ਰਾਜ ਵਿੱਚ ਆਪਣੀ ਕਿਸਮ ਦਾ ਪਹਿਲਾ ਅਜਿਹਾ ਉਪਰਾਲਾ ਹੈ ਜਿਸ ਤਹਿਤ ਸੂਬੇ ਵਿੱਚ ਨਿੱਜੀ ਖੇਤਰ ਜਲ ਸਰੋਤਾਂ ਦੀ ਸੰਭਾਲ ਲਈ ਨਿਵੇਸ਼ ਅਤੇ ਸਹਿਯੋਗ ਕਰੇਗਾ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਇਹ ਕਦਮ ਯਕੀਨੀ ਤੌਰ ‘ਤੇ ਸਰਕਾਰ ਨੂੰ ਆਪਣੇ ਜਲ ਸੰਭਾਲ ਪ੍ਰੋਗਰਾਮਾਂ ਦਾ ਦਾਇਰਾ ਵਧਾਉਣ ਵਿੱਚ ਮਦਦ ਕਰੇਗਾ ਅਤੇ ਭਵਿੱਖ ਵਿੱਚ ਅਜਿਹੀਆਂ ਹੋਰ ਸਰਕਾਰ-ਨਿੱਜੀ ਭਾਈਵਾਲੀ ਪਹਿਲਕਦਮੀਆਂ ਲਈ ਰਾਹ ਪੱਧਰਾ ਕਰੇਗਾ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

अबोहर में 20 वर्षीय युवती से रेप:काम पर जाते वक्त रास्ता रोका,

फाजिल्का के अबोहर में एक 20 वर्षीय युवती से...

लुधियाना के गुरुद्वारा में करंट लगने से व्यक्ति की मौत:3 लोग घायल

पंजाब के लुधियाना जिले के धर्मपुरा मे स्थित शुगन...

ਕਿਸਾਨ ਅੰਦੋਲਨ ਨਾਲ ਜੁੜੇ ਵਿਵਾਦ ‘ਤੇ ਫ਼ਿਰ ਫਸੀ ਕੰਗਨਾ ਰਣੌਤ!

ਬਠਿੰਡਾ -ਕਿਸਾਨ ਅੰਦੋਲਨ ਦੌਰਾਨ ਬਹਾਦਰਗੜ੍ਹ ਜੰਡੀਆਂ ਪਿੰਡ ਦੀ ਬਜ਼ੁਰਗ...

हरियाणा की महिलाओं के अकाउंट में ₹2100 नवंबर महीने से

हरियाणा में लाडो लक्ष्मी योजना के तहत महिलाओं को...