ਚੰਡੀਗੜ੍ਹ, 22 ਜਨਵਰੀ: ਪੰਜਾਬ ਦੇ ਮੁੱਖ ਚੋਣ ਅਫਸਰ ਸਿਬਿਨ ਸੀ. (Sibin C) ਵੱਲੋਂ ਪੰਜਾਬ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨਾਲ ਇਕ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਚੋਣ ਅਫਸਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪੰਜਾਬ ਰਾਜ ਦੀ ਫੋਟੋ ਵੋਟਰ ਸੂਚੀਆਂ (ਬਿਨਾਂ ਫੋਟੋ) ਦੀਆਂ ਸੀਡੀਜ਼ ਦਿੱਤੀਆਂ ਗਈਆਂ। ਸਿਬਿਨ ਸੀ. ਨੇ ਦੱਸਿਆ ਕਿ ਫੋਟੋ ਵੋਟਰ ਸੂਚੀਆਂ ਦੀ ਹਾਰਡ ਕਾਪੀ (ਫੋਟੋ ਸਮੇਤ) ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ, ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਅਤੇ ਬੀ.ਐਲ.ਓਜ਼ ਪਾਸ ਵੇਖਣ ਲਈ ਉਪਲੱਬਧ ਹਨ।
ਉਨ੍ਹਾਂ ਦੱਸਿਆ ਕਿ 22 ਜਨਵਰੀ 2024 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਤੱਕ ਪੰਜਾਬ ਵਿਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ 12 ਲੱਖ 31 ਹਜ਼ਾਰ 916 ਹੈ। ਜਿਨ੍ਹਾਂ ਵਿੱਚੋਂ ਮਰਦ 1,11,75,220, ਔਰਤਾਂ 1,00,55,946 ਤੀਜਾ ਲਿੰਗ 750, ਐਨ.ਆਰ.ਆਈ 1595, ਦਿਵਿਆਂਗ ਵੋਟਰ 1,65,410 ਅਤੇ ਸਰਵਿਸ ਵੋਟਰ 1,06,635 ਹਨ।