Friday, July 10, 2026
Friday, July 10, 2026

ਮੌਸਮ ਵਿਭਾਗ ਵੱਲੋਂ ਪੰਜਾਬ-ਹਰਿਆਣਾ ਸਮੇਤ ਚੰਡੀਗੜ੍ਹ ‘ਚ ਰੈੱਡ ਅਲਰਟ ਜਾਰੀ

Date:

ਚੰਡੀਗੜ੍ਹ: ਸ਼ਹਿਰ ਵਿੱਚ 4 ਤੋਂ 5 ਦਿਨਾਂ ਵਿੱਚ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ (Meteorological Department) ਨੇ ਪੰਜਾਬ-ਹਰਿਆਣਾ ਸਮੇਤ ਚੰਡੀਗੜ੍ਹ ‘ਚ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਦੇ ਮੁਕਾਬਲੇ ਚੰਡੀਗੜ੍ਹ ਵਿੱਚ ਸ਼ੁੱਕਰਵਾਰ ਨੂੰ ਸੰਘਣਾ ਕੋਹਰਾ ਪਿਆ ਸੀ।

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਅਤੇ ਵਿਗਿਆਨੀ ਸ਼ਵਿੰਦਰ ਸਿੰਘ ਅਨੁਸਾਰ ਸ਼ਹਿਰ ਵਿੱਚ ਪਿਛਲੇ 2 ਦਿਨਾਂ ਤੋਂ ਕੜਾਕੇ ਦੀ ਠੰਢ ਪੈ ਰਹੀ ਹੈ, ਜਿਸ ਤੋਂ ਹਾਲੇ ਤੱਕ ਕੋਈ ਰਾਹਤ ਨਹੀਂ ਮਿਲੇਗੀ। ਇਸ ਤੋਂ ਇਲਾਵਾ ਸੀਤ ਲਹਿਰ ਵੀ ਜਾਰੀ ਹੈ, ਜਿਸ ਦੇ ਵਧਣ ਦੀ ਸੰਭਾਵਨਾ ਹੈ। ਹੁਣ ਤੱਕ ਸ਼ਹਿਰ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਗਿਰਾਵਟ ਦੇਖਣ ਨੂੰ ਮਿਲ ਰਹੀ ਸੀ ਪਰ ਸ਼ੁੱਕਰਵਾਰ ਨੂੰ ਘੱਟੋ-ਘੱਟ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ। ਬੀਤੀ ਰਾਤ ਦਾ ਤਾਪਮਾਨ 6.4 ਡਿਗਰੀ ਦਰਜ ਕੀਤਾ ਗਿਆ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 12 ਡਿਗਰੀ ਰਿਹਾ। ਕੇਂਦਰ ਬਦਲਦੇ ਮੌਸਮ ‘ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ, ਜਿਸ ਮੁਤਾਬਕ ਆਉਣ ਵਾਲੇ ਦਿਨਾਂ ‘ਚ ਅਲਰਟ ਵਧਾਇਆ ਜਾ ਸਕਦਾ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related