ਜੈਪੁਰ : ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ (French President Emmanuel Macron) ਅੱਜ ਦੁਪਹਿਰ ਨੂੰ ਜੈਪੁਰ ਪਹੁੰਚੇ, ਜਿੱਥੇ ਆਮੇਰ ਕਿਲ੍ਹੇ ਵਰਗੇ ਇਤਿਹਾਸਕ ਸਥਾਨਾਂ ਦਾ ਦੌਰਾ ਕਰਨ ਤੋਂ ਬਾਅਦ, ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਰੋਡ ਸ਼ੋਅ ਵਿੱਚ ਹਿੱਸਾ ਲੈਣਗੇ। ਸ਼ਾਮ ਨੂੰ ਦੋਵੇਂ ਨੇਤਾ ਭਾਰਤ-ਫਰਾਂਸ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਗੱਲਬਾਤ ਵੀ ਕਰਨਗੇ। ਮੈਕਰੋਨ 26 ਜਨਵਰੀ ਨੂੰ ਦਿੱਲੀ ਵਿੱਚ ਗਣਤੰਤਰ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਹੋਣਗੇ। ਉਹ ਆਪਣੇ ਭਾਰਤ ਦੌਰੇ ਦੌਰਾਨ ਜੈਪੁਰ ਵਿੱਚ ਕੁਝ ਘੰਟੇ ਰੁਕਣਗੇ। ਇਸ ਤੋਂ ਪਹਿਲਾਂ ਰਾਜਪਾਲ ਕਲਰਾਜ ਮਿਸ਼ਰਾ ਅਤੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਹਵਾਈ ਅੱਡੇ ‘ਤੇ ਮੈਕਰੋਨ ਦਾ ਸਵਾਗਤ ਕੀਤਾ। ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਦਾ ਦੌਰਾ ਕਰਨ ਵਾਲੇ ਪ੍ਰਧਾਨ ਮੰਤਰੀ ਮੋਦੀ ਬਾਅਦ ਵਿੱਚ ਜੈਪੁਰ ਪਹੁੰਚਣਗੇ।
ਰਾਜਸਥਾਨ ਪਹੁੰਚੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ
