Monday, September 21, 2026
Monday, September 21, 2026

ਲਾਲਜੀਤ ਸਿੰਘ ਭੁੱਲਰ ਵੱਲੋਂ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ

Date:

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਸੂਬੇ ਵਿੱਚ ਸੜਕੀ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਘਟਾਉਣ ਲਈ ਸਾਰੇ ਭਾਈਵਾਲਾਂ ਨੂੰ ਸਰਗਰਮੀ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ। ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਵੱਲੋਂ ਸੂਬੇ ਵਿੱਚ 15 ਜਨਵਰੀ ਤੋਂ 14 ਫਰਵਰੀ, 2024 ਤੱਕ ਮਨਾਏ ਜਾ ਰਹੇ ਸੜਕ ਸੁਰੱਖਿਆ (Road safety) ਮਹੀਨੇ ਦੀ ਸ਼ੁਰੂਆਤ ਸਬੰਧੀ ਸਮਾਗਮ ਨੂੰ ਸੰਬੋਧਨ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਸਬੰਧਤ ਵਿਭਾਗਾਂ, ਗ਼ੈਰ-ਸਰਕਾਰੀ ਸੰਗਠਨਾਂ ਅਤੇ ਲੋਕਾਂ ਨੂੰ ਇਸ ਨਿਰਧਾਰਤ ਮਹੀਨੇ ਤੋਂ ਇਲਾਵਾ ਸਾਲ ਭਰ ਸੜਕ ਸੁਰੱਖਿਆ ਪ੍ਰਤੀ ਵਚਨਬੱਧਤਾ ਦੀ ਲੋੜ ‘ਤੇ ਜ਼ੋਰ ਦਿੱਤਾ।

ਪੰਜਾਬ ਸਿਵਲ ਸਕੱਤਰੇਤ-2 ਵਿਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ) ਅਤੇ ਲਗਾਤਾਰ ਨਿਗਰਾਨੀ ਸਮੇਤ ਲਾਗੂ ਕੀਤੇ ਹੋਰਨਾਂ ਉਪਰਾਲਿਆਂ ਦੇ ਆਵਾਜਾਈ ਵਿੱਚ ਸੁਧਾਰ ਦੇ ਸਕਾਰਾਤਮਕ ਪ੍ਰਭਾਵਾਂ ਨੂੰ ਉਜਾਗਰ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸੜਕੀ ਹਾਦਸੇ ਅਤੇ ਟ੍ਰੈਫ਼ਿਕ-2022 ਦੀ ਸਾਲਾਨਾ ਰਿਪੋਰਟ ਅਨੁਸਾਰ ਸੂਬੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਸਾਲ 2022 ਵਿੱਚ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਵਿੱਚ 0.24 ਫ਼ੀਸਦ ਕਮੀ ਆਈ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

फरीदकोट में 47 किलो हेरोइन, 3 पिस्तौल बरामद; चार गुर्गे गिरफ्तार

*सीमा पार हेरोइन और हथियार तस्करी नेटवर्क से जुड़े...

श्री आनंदपुर साहिब हलके में गूंजा भगवंत मान दोबारा का नारा

कांग्रेस सरपंच समेत दर्जनों परिवार आम आदमी पार्टी में...