Thursday, August 13, 2026
Thursday, August 13, 2026

ਹਰਿਆਣਾ ‘ਚ ਕੋਰੋਨਾ ਦੀ ਐਂਟਰੀ, 6 ਮਰੀਜ਼ਾਂ ਦੇ ਸੈਂਪਲ ਭੇਜੇ ਦਿੱਲੀ

Date:

ਚੰਡੀਗੜ੍ਹ: ਹਰਿਆਣਾ ‘ਚ ਕੋਰੋਨਾ ਨੇ ਪ੍ਰਵੇਸ਼ ਕਰ ਲਿਆ ਹੈ। ਦੇਸ਼ ਭਰ ਵਿੱਚ ਕੋਰੋਨਾ ਮਰੀਜ਼ਾਂ ਦੀ ਵੱਧਦੀ ਗਿਣਤੀ ਨੂੰ ਲੈ ਕੇ ਰਾਜ ਸਰਕਾਰਾਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ। ਕੁਝ ਦਿਨ ਪਹਿਲਾਂ ਹੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਸਾਰੇ ਰਾਜਾਂ ਦੇ ਸਿਹਤ ਮੰਤਰੀਆਂ ਨਾਲ ਮੀਟਿੰਗ ਕੀਤੀ ਸੀ। ਇਸ ਮੀਟਿੰਗ ਵਿੱਚ ਕੋਰੋਨਾ ਦੇ ਵੱਧ ਰਹੇ ਕੇਸਾਂ ਅਤੇ ਤਿਆਰੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਸਾਰੇ ਜ਼ਿਲ੍ਹਿਆਂ ਦੇ ਵਿਭਾਗੀ ਅਧਿਕਾਰੀਆਂ ਨੂੰ ਕੋਰੋਨਾ ਨੂੰ ਲੈ ਕੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕੁਝ ਹਸਪਤਾਲਾਂ ਵਿੱਚ ਮੌਕ ਡਰਿੱਲ ਵੀ ਕਰਵਾਈਆਂ ਗਈਆਂ। ਹਰਿਆਣਾ ਵਿੱਚ ਹੁਣ ਤੱਕ 6 ਸਰਗਰਮ ਕੋਰੋਨਾ ਮਰੀਜ਼ ਪਾਏ ਗਏ ਹਨ। ਜਿਸ ਤੋਂ ਬਾਅਦ ਸਿਹਤ ਵਿਭਾਗ ਨੂੰ ਅਲਰਟ ਕਰ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related